AAP ਦੇ ਉਮੀਦਵਾਰ ਹਰਜੋਤ ਬੈਂਸ ਦੇ ਹੱਕ ’ਚ ਗਰਜੇ ਭਗਵੰਤ ਮਾਨ - ਭਗਵੰਤ ਮਾਨ
ਸ੍ਰੀ ਆਨੰਦਪੁਰ ਸਾਹਿਬ: ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਬੈਂਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਭਗਵੰਤ ਮਾਨ ਭਰਤਗੜ੍ਹ ਨੰਗਲ ਵਿਖੇ ਪਹੁੰਚੇ। ਇਸ ਮੌਕੇ ਹਜ਼ਾਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਫਿਰ ਕਿਹਾ ਕਿ ਸੂਬੇ ਵਿੱਚ ਅਗਰ ਤੁਸੀਂ ਅਮਨ ਸ਼ਾਂਤੀ ਨੂੰ ਬਹਾਲ ਕਰਨਾ ਹੈ ਤਾਂ ਇੱਕ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਰੂਰ ਬਣਾਓ। ਇਸ ਮੌਕੇ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਅੰਦਰ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਉਨ੍ਹਾਂ ਨੂੰ ਸੂਬੇ ਅੰਦਰ ਹੀ ਰੁਜ਼ਗਾਰ ਮੁਹੱਈਆ ਕਰਾਇਆ ਜਾਵੇਗਾ।