ਕਾਲੀ ਮਾਤਾ ਮੰਦਿਰ ਪਹੁੰਚੇ ਭਗਵੰਤ ਮਾਨ ਨੇ ਘਟਨਾ ਦੀ ਜਾਂਚ ਲਈ ਕੀਤੀ ਮੰਗ - acrilege attempt at Kali Mata temple
ਪਟਿਆਲਾ: ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਅਤੇ ਧੂਰੀ ਵਿਧਾਨਸਭਾ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਪਟਿਆਲਾ ਵਿਖੇ ਕਾਲਾ ਮਾਤਾ ਮੰਦਿਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਵੀ ਮੌਜੂਦ ਰਹੇ। ਦੋਵਾਂ ਆਗੂਆਂ ਵੱਲੋਂ ਮੰਦਿਰ ਵਿੱਚ ਮੱਥਾ ਟੇਕਣ ਤੋਂ ਬਾਅਦ ਬੇਅਦਬੀ ਦੀ ਘਟਨਾ ਸਬੰਧੀ ਜਾਣਕਾਰੀ ਲਈ। ਇਸ ਦੌਰਾਨ ਭਗਵੰਤ ਮਾਨ ਦਾ ਕਾਲੀ ਮਾਤਾ ਮੰਦਿਰ ਬੇਅਦਬੀ ਦੀ ਘਟਨਾ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਮਾਨ ਵੱਲੋਂ ਬੇਅਦਬੀ ਦੇ ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਨਾਲ ਹੀ, ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਦੀ ਬਰੀਕੀ ਨਾਲ ਜਾਂਚ ਦੀ ਮੰਗ ਕੀਤੀ ਹੈ, ਤਾਂ ਕਿ ਅਸਲ ਮੁਲਜ਼ਮਾਂ ਤੱਕ ਪਹੁੰਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਹ ਚੋਣ ਕਮਿਸ਼ਨ ਦੇ ਦਖ਼ਲ ਦੀ ਵੀ ਮੰਗ ਕਰਨਗੇ।
Last Updated : Jan 26, 2022, 6:09 AM IST