ਭਗਵੰਤ ਮਾਨ ਨੇ ਸੰਸਦ 'ਚ ਚੁੱਕਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ - ਪ੍ਰਕਾਸ਼ ਜਾਵੇਡਕਰ
ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਲੋਕ ਸਭਾ ਵਿੱਚ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੱਕਿਆ। ਮਾਨ ਨੇ ਵਾਤਾਵਰਨ ਅਤੇ ਜੰਗਲਾਤ ਮਹਿਕਮੇ ਦੇ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਸਵਾਲ ਕੀਤਾ ਕਿ ਪੰਜਾਬ ਦੀ ਇੰਡਸਟਰੀ ਨੇ ਸਤਲੁਜ ਅਤੇ ਬਿਆਸ ਦੇ ਪਾਣੀ ਨੂੰ ਪ੍ਰਦੂਸ਼ਿਤ ਕੀਤਾ ਹੈ ਕਿ ਇਸ ਬਾਰੇ ਸਬੰਧਤ ਵਿਭਾਗ ਕੋਈ ਕਾਰਵਾਈ ਕਰ ਰਿਹਾ ਹੈ। ਇਸ ਦੇ ਜਵਾਬ ਵਿੱਚ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਜੋ ਮਾਮਲੇ ਉਨ੍ਹਾਂ ਦੇ ਸਾਹਮਣੇ ਆਉਣਗੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।