ਆਵਾਰਾ ਪਸ਼ੂਆਂ ਦੇ ਮੁੱਦੇ ਨੂੰ ਲੋਕ ਸਭਾ ਵਿੱਚ ਲੈ ਕੇ ਜਾਣਗੇ ਭਗਵੰਤ ਮਾਨ - ਕੈਂਡਲ ਮਾਰਚ
ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਜਿੱਠਣ ਲਈ ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਵੱਲੋਂ ਵੱਡੇ ਪੱਧਰ 'ਤੇ ਕੈਂਡਲ ਮਾਰਚ ਕੱਢਿਆ ਗਿਆ। ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਆਵਾਰਾ ਪਸ਼ੂਆਂ ਕਾਰਨ ਆਪਣੀ ਜਾਨ ਗਵਾ ਚੁੱਕੇ ਪੰਜਾਬ ਭਰ ਦੇ ਲੋਕਾਂ ਨੂੰ ਕੈਂਡਲ ਮਾਰਚ ਰਾਹੀਂ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਲੈ ਕੇ ਲੋਕ ਸਭਾ ਵਿੱਚ ਵੀ ਆਵਾਜ਼ ਚੁੱਕਣਗੇ ਅਤੇ ਉਨ੍ਹਾਂ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਵੀ ਡਿਬੇਟ ਦੇ ਵਿੱਚ ਕਈ ਆਵਾਰਾ ਪਸ਼ੂਆਂ ਨੂੰ ਲੈ ਕੇ ਮੁੱਦੇ ਉਠਾਏ ਗਏ ਹਨ।