ਜਲੰਧਰ 'ਚ ਭਗਵੰਤ ਮਾਨ ਵੱਲੋਂ ਚੋਣ ਪ੍ਰਚਾਰ - ਸੀਐਮ ਦਾ ਚਿਹਰਾ ਭਗਵੰਤ ਮਾਨ
ਜਲੰਧਰ: ਆਮ ਆਦਮੀ ਪਾਰਟੀ ਦੇ ਸੀਐਮ ਦਾ ਚਿਹਰਾ ਭਗਵੰਤ ਮਾਨ ਜਲੰਧਰ ਦੇ ਅਲੱਗ-ਅਲੱਗ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ਦੇ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਵੀ ਉੱਥੋਂ ਦੀ ਉਮੀਦਵਾਰ ਇੰਦਰਜੀਤ ਕੌਰ ਦੇ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਹ ਨਕੋਦਰ ਵਿਖੇ ਬਣੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਨਤਮਸਤਕ ਵੀ ਹੋਏ। ਜਲੰਧਰ ਦੇ ਅਲੱਗ ਅਲੱਗ ਹਲਕਿਆਂ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਉਨ੍ਹਾਂ ਵੱਲੋਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਘਟਨਾ 'ਤੇ ਮੁਆਫ਼ੀ ਮੰਗਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਪ੍ਰਧਾਨ ਅਤੇ ਸੀ.ਐੱਮ ਚਿਹਰਾ ਹੋਣ ਦੇ ਨਾਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜੋ ਘੋਸ਼ ਪ੍ਰੈੱਸ ਕਲੱਬ ਵਿੱਚ ਕੀਤਾ ਗਿਆ, ਉਹਦੇ ਲਈ ਮਾਫੀ ਮੰਗਦੇ ਹਨ।