‘2022 ਦੀਆਂ ਚੋਣਾਂ ’ਚ ਭਗਵੰਤ ਮਾਨ ਦੇ ਨਹੀਂ ਚੱਲਣੇ ਚੁਟਕਲੇ’ - ਆਮ ਆਦਮੀ ਪਾਰਟੀ
ਹੁਸ਼ਿਆਰਪੁਰ: ਜਿਥੇ ਇੱਕ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਫ਼ਸੀਆਈ ਦਫਤਰਾਂ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਗਈ ਸੀ, ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨੇ ਦਿੱਤੇ ਗਏ। ਇਸ ਮੌਕੇ ਮਹਿੰਦਰ ਕੌਰ ਜੋਸ਼ ਨੇ ਜਿੱਥੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਉੱਥੇ ਹੀ ਆਮ ਆਦਮੀ ਪਾਰਟੀ ਤੇ ਵੀ ਤੰਜ ਕੱਸੇ। ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਚੁਟਕਲੇ ਸੁਣਾ ਕੇ ਇਸ ਵਾਰ ਸੱਤਾ ’ਚ ਆਇਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਉਸ ਨੂੰ ਮੂੰਹ ਨਹੀਂ ਲਾਉਣਗੇ। ਅਰਵਿੰਦ ਕੇਜਰੀਵਾਲ ਤੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ।