ਭਾਈ ਚਰਨਜੀਤ ਸਿੰਘ ਕਾਲੇਵਾਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਣਕ ਭੇਟ ਕੀਤੀ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਰਿਸ ਦੇ ਚੱਲਦਿਆਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ। ਗੁਰੂ ਕੇ ਲੰਗਰ ਲਗਾਤਾਰ ਵਰਤਦੇ ਰਹਿਣ ਇਸ ਲਈ ਗੁਰੂ ਘਰ ਦੇ ਸੇਵਕ ਲਗਾਤਾਰ ਲੰਗਰਾਂ ਵਿੱਚ ਆਪਣਾ ਸਹਿਯੋਗ ਦੇ ਰਹੇ ਹਨ। ਹਲਕਾ ਖਰੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਚਰਨਜੀਤ ਸਿੰਘ ਕਾਲੇਵਾਲ ਨੇ ਸ਼ੁੱਕਰਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਕਰੀਬਨ 50 ਕੁਇੰਟਲ ਕਣਕ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਭਾਗਾਂ ਵਾਲਾ ਹੈ, ਜਿਸ ਨੂੰ ਗੁਰੂ ਸਾਹਿਬ ਨੇ ਇਹ ਸੇਵਾ ਬਖਸ਼ੀ। ਇਸ ਮੌਕੇ ਜਸਵੀਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਚਰਨਜੀਤ ਸਿੰਘ ਕਾਲੇਵਾਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।