ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ - ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਮਰਜੀਤ ਸਿੰਘ ਮਾਨ ਨਾਲ ਮੁਲਾਕਤ ਕੀਤੀ। ਗੋਬਿੰਦ ਸਿੰਘ ਲੌਂਗੋਵਾਲ ਨੇ ਸਿਮਰਜੀਤ ਸਿੰਘ ਮਾਨ ਦੇ ਘਰ ਕਿਲ੍ਹਾ ਹਰਨਾਮ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਦੱਸ ਦਈਏ ਕਿ ਸਿਮਰਜੀਤ ਸਿੰਘ ਮਾਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਲੌਂਗੋਵਾਲ ਤੋਂ ਪਹਿਲਾਂ ਵੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮਾਨ ਦੇ ਘਰ ਪੁਹੰਚ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਸੀ।