SGPC ਮੈਂਬਰ ਭਾਈ ਮਨਜੀਤ ਸਿੰਘ ਨੇ RSS 'ਤੇ ਤੰਜ ਕੱਸਿਆ - ਦੇਸ਼ ਦੇ ਲਈ ਕੁਰਬਾਨੀਆਂ ਦਿੱਤੀਆਂ
ਟਵਿੱਟਰ ’ਤੇ ਹੋ ਰਹੀ ਸਿੱਖਾਂ ਦੇ ਖਿਲਾਫ ਭੱਦੀ ਟਿੱਪਣੀਆਂ ’ਤੇ ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਨੇ ਵਿਰੋਧ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੇ ਲਈ ਕੁਰਬਾਨੀਆਂ ਦਿੱਤੀਆਂ ਹਨ। ਨਾਲ ਹੀ ਉਨ੍ਹਾਂ ਨੇ RSS ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਬੁਜ਼ਦਿਲ ਲੋਕ ਸੋਸ਼ਲ ਮੀਡੀਆ ’ਤੇ ਫੇਕ ਅਕਾਉਂਟ ਬਣਾ ਕੇ ਸਿੱਖ ਧਰਮ ਦੇ ਖਿਲਾਫ਼ ਗਲਤ ਟਿੱਪਣੀਆਂ ਕਰ ਰਹੇ ਹਨ। ਉਨ੍ਹਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ’ਚ ਹਿੰਮਤ ਹੈ ਤਾਂ ਉਹ ਸਾਹਮਣੇ ਆਉਣ। ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ ਚ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਚਿੱਠੀ ਵੀ ਲਿਖੀ ਹੈ ਅਤੇ ਮੰਗ ਕੀਤੀ ਹੈ ਕਿ ਜੋ ਲੇਕ ਇਸ ਚ ਸ਼ਾਮਲ ਹਨ ਉਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਕੇਸ ਦਰਜ ਕੀਤੇ ਜਾਣ।