ਫ਼ਰੀਦਕੋਟ ਦੇ ਕਸਬਾ ਜੈਤੋ ਵਿਖੇ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ - ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
ਫ਼ਰੀਦਕੋਟ:ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ 'ਤੇ ਅੱਜ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਇਸੇ ਕੜੀ 'ਚ ਫ਼ਰੀਦਕੋਟ ਦੇ ਕਸਬਾ ਜੈਤੋ ਵਿਖੇ ਭਾਰਤ ਬੰਦ ਦਾ ਅਸਰ ਵਿਖਾਈ ਦਿੱਤਾ। ਇਥੇ ਦੁਕਾਨਾਂ ਤੇ ਬਾਜ਼ਾਰ ਬੰਦ ਦਿਖਾਈ ਦਿੱਤੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਸੰਯੁਕਤ ਮੋਰਚੇ ਵੱਲੋਂ ਅੱਜ ਬੰਦ ਦੀ ਕਾਲ ਦਿੱਤੀ ਗਈ ਸੀ ਤਾਂ ਜੋ ਖੇਤੀ ਖੇਤੀ ਸੁਧਾਰ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ 'ਤੇ ਹੋਰ ਦਬਾਅ ਪਾਇਆ ਜਾਵੇ।ਉਨ੍ਹਾਂ ਨੇ ਕਿਹਾ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਇਸੇ ਹੀ ਤਰ੍ਹਾਂ ਜਾਰੀ ਰਹੇਗਾ।