ਫ਼ਤਿਹਗੜ੍ਹ ਸਾਹਿਬ 'ਚ ਆੜ੍ਹਤੀਆਂ ਨੇ ਕੀਤਾ ਬੰਦ - ਫ਼ਤਿਹਗੜ੍ਹ ਸਾਹਿਬ 'ਚ ਆੜ੍ਹਤੀਆਂ ਨੇ ਕੀਤਾ ਬੰਦ
ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਹੈ ਜਿਸ ਤਹਿਤ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸਦਾ ਅਸਰ ਜ਼ਿਲ੍ਹੇ ਵਿੱਚ ਵੀ ਦੇਖਣ ਨੂੰ ਮਿਲਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਸਾਧੂ ਰਾਮ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਆੜ੍ਹਤੀ ਭਾਈਚਾਰੇ ਵੱਲੋਂ ਵਿਰੋਧ ਵਿੱਚ ਭਾਰਤ ਬੰਦ ਦੇ ਸੱਦੇ ’ਤੇ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ ਹੈ।