ਸਿੱਧੂ ਦੇ ਨਾਂਅ ਪਾਸਾ ਵਟਦੇ ਨਜ਼ਰ ਆਏ ਭਾਰਤ ਭੂਸ਼ਨ ਆਸ਼ੂ - ਵਿਧਾਨ ਸਭਾ ਸੈਸ਼ਨ
ਵਿਧਾਨ ਸਭਾ ਸੈਸ਼ਨ ਬਾਰੇ ਬੋਲਦੇ ਹੋਏ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸੈਸ਼ਨ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੁਣਨ ਦਾ ਮੌਕਾ ਮਿਲਿਆ, ਜੋ ਕਿ ਆਪਣੇ ਆਪ ਵਿੱਚ ਇੱਕ ਬੜੀ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਸੈਸ਼ਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਸਿੱਖਿਆਵਾਂ ਬਾਰੇ ਵਿਚਾਰ ਕੀਤਾ ਗਿਆ। ਉਥੇ ਹੀ ਨਵਜੋਤ ਸਿੰਘ ਸਿੱਧੂ ਦੇ ਬਾਰੇ ਜਦੋਂ ਉਨ੍ਹਾਂ ਤੋਂ ਸਵਾਲ ਪੁੱਛਿਆ ਗਿਆ ਤੇ ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਖ਼ੁਦ ਸਿੱਧੂ ਕੋਲੋਂ ਹੀ ਲੈ ਲੈਣਾ ਚਾਹੀਦਾ ਹੈ।