ਭਾਰਤੀ ਜਨਤਾ ਯੁਵਾ ਮੋਰਚਾ ਨੇ ਸਾੜੇ CM ਚੰਨੀ ਦੇ ਪੁਤਲੇ
ਜਲੰਧਰ: ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਯੁਵਾ ਮੋਰਚੇ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜੋ ਕਾਂਗਰਸ (Congress) ਪਾਰਟੀ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦੇ ਕੀਤੇ ਸਨ, ਉਹ ਹਾਲਤੇ ਤੱਕ ਪੂਰੇ ਨਹੀਂ ਕੀਤੇ ਗਏ। ਇਸ ਮੌਕੇ ਪ੍ਰਦਰਸ਼ਨਕਾਰੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਤੋਂ ਘਰ-ਘਰ ਨੌਕਰੀ ਤੇ ਪੰਜਾਬ (Punjab) ਵਿੱਚੋਂ ਨਸ਼ੇ (Drugs) ਦੇ ਖਾਤਮੇ ਨੂੰ ਲੈਕੇ ਜਵਾਬ ਮੰਗੇ ਹਨ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ‘ਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ।