ਆਪਣੀਆਂ ਮੰਗਾਂ ਨੂੰ ਲੈ ਬੀਕੇਯੂ ਸਿੱਧੂਪੁਰ ਦਾ ਡੀਸੀ ਦਫ਼ਤਰ ਬਾਹਰ ਧਰਨਾ
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਸੰਭਾਲ ਲਈ ਸੁਪਰੀਮ ਕੋਰਟ ਨੇ ਬੀਤੇ ਸਾਲ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਸਰਕਾਰ ਨੂੰ ਹਦਾਇਤ ਕੀਤੀ ਸੀ ਪਰ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਿਸੇ ਵੀ ਕਿਸਾਨ ਨੂੰ ਪਰਾਲੀ ਸੰਭਾਲਣ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਪਰਾਲੀ ਦੀ ਸੰਭਾਲ ਲਈ ਝੋਨੇ ਤੇ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਹੋਣ ਤਕ ਇਹ ਧਰਨਾ ਲਗਾਤਾਰ ਜਾਰੀ ਰਹੇਗਾ।