ਸਾਦੇ ਢੰਗ ਨਾਲ ਮਨਾਇਆ ਗਿਆ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ - ambedkar jayanti celebrated in simple way
ਮਾਨਸਾ: ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਿੱਚ ਬੀਐੱਸਪੀ ਵੱਲੋਂ ਕਰਫਿਊ ਦੇ ਕਾਰਨ ਸਾਦੇ ਢੰਗ ਨਾਲ ਮਨਾਇਆ ਗਿਆ। ਉੱਥੇ ਹੀ ਬੀਐੱਸਪੀ ਦੇ ਸਾਬਕਾ ਪ੍ਰਧਾਨ ਨੇ ਜਿੱਥੇ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮ ਦਿਨ ਦੀ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਰਾਤ ਨੂੰ ਘਰਾਂ ਵਿੱਚ ਮੋਮਬੱਤੀਆਂ ਜਗਾ ਕੇ ਜਨਮ ਦਿਨ ਮਨਾਉਣ ਦੀ ਅਪੀਲ ਕੀਤੀ।