ਭਿਖੀਵਿੰਡ ਨਗਰ ਕੌਂਸਲ ਦੀਆਂ ਚੋਣਾਂ ਮੌਕੇ ਯੂਪੀ, ਬਿਹਾਰ ਵਾਂਗ ਹੋਈ ਗੁੰਡਾਗਰਦੀ: ਵਲਟੋਹਾ - ਨਾਮਜ਼ਦਗੀ ਪੱਤਰ ਦਾਖ਼ਲ
ਅੰਮ੍ਰਿਤਸਰ: ਪਿਛਲੇ ਦਿਨੀ ਨਗਰ ਕੌਂਸਲ ਦੀਆਂ ਚੋਣਾਂ ਮੌਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਆਏ ਅਕਾਲੀ ਉਮੀਦਵਾਰਾਂ ’ਤੇ ਹਮਲਾ ਕੀਤਾ ਗਿਆ। ਭਿੱਖੀਵਿੰਡ ਅਤੇ ਜਲਾਲਾਬਾਦ ’ਚ ਅਕਾਲੀ ਆਗੂ ’ਤੇ ਹੋਏ ਹਮਲੇ ਲਈ ਅਕਾਲੀ ਦਲ ਵੱਲੋਂ ਸਿੱਧੇ ਤੌਰ ’ਤੇ ਮੌਜੂਦਾ ਸਰਕਾਰ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਇਸ ਹਮਲੇ ਸਬੰਧੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਬਿਕਰਮ ਮਜੀਠੀਆ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਹਮਲਾ ਯੋਜਨਾਬੱਧ ਤਰੀਕੇ ਨਾਲ ਮੌਜੂਦਾ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਸਰਕਾਰ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।