ਵਿਆਹ ਦਾ ਝਾਂਸਾ ਦੇ ਨਾਬਾਲਿਗ ਕੁੜੀ ਨੂੰ ਲੈ ਗਿਆ, ਪੁਲਿਸ ਨੇ ਕੁੜੀ ਸਮੇਤ ਕੀਤਾ ਕਾਬੂ - Bhikhiwind police recover
ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਸੁਰਸਿੰਘ ਤੋਂ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਕੇ ਗਏ ਦੋਸ਼ੀ ਨੂੰ ਭਿੱਖੀਵਿੰਡ ਪੁਲਿਸ ਨੇ ੜਾਂਪੇਮਾਰੀ ਕਰ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਕੁੜੀ ਨੂੰ ਸਹੀ ਸਲਾਮਤ ਭਾਲ ਕਰ ਲਿਆ ਗਿਆ ਹੈ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੁੜੀ ਦੇ ਮੈਡੀਕਲ ਟੈਸਟ ਵੀ ਕਰਵਾ ਘਰਦਿਆਂ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅਦਾਲਤ ਪੇਸ਼ ਕਰ ਅਗਲੀ ਕਾਰਵਾਈ ਕੀਤੀ ਜਾਵੇਗੀ।