ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਲੈ ਕੇ ਗੁਰਦੁਆਰਾ ਸੰਤੋਖਸਰ ਸਾਹਿਬ ਵਿਚ ਅਖੰਡ ਪਾਠ ਦੇ ਪਾਏ ਗਏ ਭੋਗ - ਗੁਰਦੁਆਰਾ ਸੰਤੋਖਸਰ ਸਾਹਿਬ
ਅੰਮ੍ਰਿਤਸਰ: ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਅਤੇ ਵਿਦੇਸ਼ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਸੰਤੋਖਸਰ ਸਾਹਿਬ ਵਿਚ ਅਖੰਡ ਪਾਠ ਰੱਖੇ ਗਏ ਸਨ ਜਿੰਨਾ ਦੇ ਭੋਗ ਪਾਏ ਗਏ ਹਨ। ਜਿਸ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਕਥਾਵਾਚਕਾਂ ਵੱਲੋਂ ਆਪਣੀ ਕਥਾ ਉਚਾਰਨ ਕਰਕੇ ਸ਼ਰਧਾਲੂਆਂ ਨੂੰ ਮੰਤਰ ਮੁਕਤ ਕੀਤਾ।ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਲੈ ਕੇ ਸਵੇਰ ਤੋਂ ਹੀ ਸਿੱਖ ਸੰਗਤਾਂ ਗੁਰੂ ਚਰਨਾਂ ਵਿਚ ਆਸ਼ੀਰਵਾਦ ਪ੍ਰਾਪਤ ਕਰਨੀ ਪਹੁੰਚ ਰਹੀਆਂ ਹਨ।