ਸ੍ਰੀ ਅਕਾਲ ਤਖ਼ਤ ਸਾਹਿਬ 'ਚ ਮਨਾਇਆ ਗਿਆ 'ਮੀਰੀ ਪੀਰੀ ਦਿਵਸ' - ਸ੍ਰੀ ਆਖੰਡ ਪਾਠ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਮਨਾਇਆ ਗਿਆ। ਛੇਵੇਂ ਪਾਤਸ਼ਾਹ ਹਰਗੋਬਿੰਦ ਪਾਤਸ਼ਾਹ ਜੀ ਨੇ ਭਗਤੀ ਅਤੇ ਸ਼ਕਤੀ ਦੀਆਂ 2 ਕਿਰਪਾਨਾਂ ਧਾਰਨ ਕੀਤੀਆਂ ਸਨ। ਇਨ੍ਹਾਂ ਦੋਹਾਂ ਕਿਰਪਾਨਾਂ ਨੂੰ 'ਮੀਰੀ ਤੇ ਪੀਰੀ' ਦੇ ਨਾਂਅ ਨਾਲ ਸੰਬੋਧਨ ਕੀਤਾ ਗਿਆ ਹੈ। ਇਸ ਖ਼ਾਸ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਥੇ ਵਿਸ਼ੇਸ ਤੌਰ 'ਤੇ ਹਾਜ਼ਰੀ ਭਰੀ। ਹਾਲਾਂਕਿ ਕੋਰੋਨਾ ਵਾਇਰਸ ਕਾਰਨ ਪਿਛਲੇ ਸਾਲ ਨਾਲੋਂ ਇਸ ਸਾਲ ਸ਼ਰਧਾਲੂਆਂ ਦੀ ਗਿਣਤੀ 'ਚ ਕਮੀ ਰਹੀ ਪਰ ਸੰਗਤ ਲਗਾਤਾਰ ਦਰਸ਼ਨਾਂ ਲਈ ਪਹੁੰਚੀਆਂ। ਇਸ ਦੇ ਨਾਲ ਹੀ ਪੱਤਰਕਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੰਦਰ ਆਉਣ ਤੋਂ ਮਨ੍ਹਾ ਕੀਤਾ ਗਿਆ।
Last Updated : Jun 30, 2020, 10:26 AM IST