ਭੂੰਦੜ ਪਰਿਵਾਰ ਨੇ ਲੋੜਵੰਦਾਂ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਦਾਨ ਕੀਤੀ 1100 ਕੁਇੰਟਲ ਕਣਕ - Takht Sri Damdama Sahib
ਬਠਿੰਡਾ: ਕੋਰੋਨਾ ਸੰਕਟ ਦੇ ਚਲਦਿਆਂ ਲੋੜਵੰਦ ਲੋਕਾਂ ਲਈ ਚਲਾਏ ਜਾ ਰਹੇ ਵਿਸ਼ੇਸ਼ ਲੰਗਰਾਂ 'ਚ ਹਿੱਸਾ ਪਾਉਣ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਗਰਾਂ ਲਈ ਸਮੁੱਚੇ ਵਿਧਾਨ ਸਭਾ ਹਲਕਿਆਂ 'ਚੋਂ ਕਣਕ ਭੇਜਣ ਦੀ ਲੜੀ ਵਿੱਚ ਅੱਜ ਹਲਕਾ ਸਰਦੂਲਗੜ੍ਹ ਤੋਂ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਵਿਧਾਇਕ ਦਿਲਰਾਜ ਸਿੰਘ ਦੀ ਅਗਵਾਈ ਹੇਠ 1100 ਕੁਇੰਟਲ ਕਣਕ ਤਖ਼ਤ ਸ਼੍ਰੀ ਦਮਦਮਾ ਸਾਹਿਬ ਭੇਜੀ ਗਈ। ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਅਤੇ ਰਾਜਨੀਤਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦੀ ਰੋਟੀ ਲਈ ਗੁਰਦੁਆਰੇ ਬਰਾਬਰ ਯੋਗਦਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਗੁਰਦੁਆਰੇ 'ਚ ਦਾਨ ਦੇਣ ਵਾਲੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।