ਐਸਜੀਪੀਸੀ ਵੱਲੋਂ ਕਿਸਾਨਾਂ ਲਈ ਬਣਾਏ ਵਿਸ਼ਰਾਮ ਘਰ ਦਾ ਬੀਬੀ ਜਗੀਰ ਕੌਰ ਨੇ ਲਿਆ ਜਾਇਜ਼ਾ - ਵਿਸ਼ਰਾਮ ਘਰ ਦਾ ਬੀਬੀ ਜਗੀਰ ਕੌਰ ਨੇ ਲਿਆ ਜਾਇਜ਼ਾ
ਪਟਿਆਲਾ: ਰਾਜਪੁਰਾ-ਅੰਬਾਲਾ ਨੈਸ਼ਨਲ ਹਾਈਵੇ ’ਤੇ ਬੰਦ ਪਏ ਰਿਲਾਇੰਸ ਪੈਟਰੋਲ ਪੰਪ 'ਤੇ ਐੱਸਜੀਪੀਸੀ ਦੇ ਸਹਿਯੋਗ ਨਾਲ ਬਣਾਏ 1000 ਬਿਸਤਰਿਆਂ ਵਾਲੇ ਵਿਸ਼ਰਾਮ-ਘਰ ਦੇ ਨਿਰੀਖਣ ਲਈ ਬੀਬੀ ਜਗੀਰ ਕੌਰ ਰਾਜਪੁਰਾ ਪਹੁੰਚੇ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਦੇ ਬਾਰਡਰਾਂ ’ਤੇ ਕਿਸਾਨੀ ਸੰਘਰਸ਼ ਵਿਚ ਭਾਗ ਲੈ ਰਹੇ ਕਿਸਾਨ ਭਰਾਵਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਕਿਹਾ ਕਿ ਐੱਸਜੀਪੀਸੀ ਸੰਸਥਾ ਹਰ ਸਮੇਂ ਕਿਸਾਨ ਭਰਾਵਾਂ ਨਾਲ ਹੈ ਅਤੇ ਕਿਸਾਨੀ ਸੰਘਰਸ਼ ਵਿੱਚ ਪੂਰਾ ਯੋਗਦਾਨ ਪਾ ਰਹੀ ਹੈ।