ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ - Prime Minister of Pakistan
ਅੰਮ੍ਰਿਤਸਰ: ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਬੋਰਡ ਦੀ ਬੈਠਕ ਹੋਈ। ਇਸ ਦੌਰਾਨ ਪਾਕਿਸਤਾਨ 'ਚ ਸਿੱਖ ਐਂਕਰ ਨੂੰ ਪਾਕਿਸਤਾਨ ਦੀ ਜੇਲ੍ਹ ਵਿੱਚੋਂ ਧਮਕੀਆਂ ਮਿਲਣ ਸਬੰਧੀ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਪੱਤਰਕਾਰ ਦੀ ਸੁਰੱਖਿਆ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਨਆਈਏ ਵੱਲੋਂ ਸਿੱਖ ਆਗੂਆਂ ਅਤੇ ਕਿਸਾਨ ਆਗੂਆਂ ਅਤੇ ਪੱਤਰਕਾਰਾਂ ਨੂੰ ਭੇਜੇ ਨੋਟਿਸ ਅਤਿ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਕਿਸਾਨ ਬੀਬੀਆਂ ਅਤੇ ਛੋਟੇ-ਛੋਟੇ ਬੱਚੇ ਹੱਡ ਚੀਰਵੀਂ ਠੰਢ ਵਿੱਚ ਸੜਕਾਂ 'ਤੇ ਬੈਠ ਕੇ ਆਪਣੇ ਹੱਕ ਮੰਗ ਰਹੇ ਅਤੇ ਦੇਸ਼ ਦੀ ਸਰਕਾਰ ਨੂੰ ਹੁਣ ਉਨ੍ਹਾਂ ਦੀ ਗੱਲ ਸੁਨਣੀ ਚਾਹੀਦੀ ਨਹੀਂ ਤਾਂ ਇਨ੍ਹਾਂ ਦਿਨਾਂ ਨੂੰ ਲੋਕ ਕਾਲੇ ਦਿਵਸ ਵਜੋਂ ਮਨਾਇਆ ਕਰਨਗੇ।