ਦਾਣਾ ਮੰਡੀ 'ਚ ਝੋਨੇ ਦੀ ਆਮਦ ਦੌਰਾਨ ਕਰਵਾਈ ਬੋਲੀ - ਬਠਿੰਡਾ ਦੀ ਦਾਣਾ ਮੰਡੀ
ਬਠਿੰਡਾ: ਬਠਿੰਡਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਭਾਵੇਂ ਪੰਜਾਬ ਸਰਕਾਰ ਵੱਲੋਂ ਇਕ ਤਰੀਕ ਤੋਂ ਝੋਨੇ ਦੀ ਖਰੀਦ ਕਰਨ ਦਾ ਐਲਾਨ ਕੀਤਾ ਸੀ। ਪਰ ਬਠਿੰਡੇ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਲੇਟ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਆਮਦ 'ਤੇ ਬੋਲੀ ਕਰਵਾਈ ਗਈ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਉਨ੍ਹਾਂ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਪੀਣ ਦੇ ਪਾਣੀ ਅਤੇ ਲਾਈਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ, ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।