ਅੰਮ੍ਰਿਤਸਰ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਵੱਡਾ ਐਕਸ਼ਨ - ਅੰਮ੍ਰਿਤਸਰ ਤੋਂ ਜੰਮੂ ਕਟੜਾ
ਅੰਮ੍ਰਿਤਸਰ: ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਵੇਰ ਤੋਂ ਹੀ ਅੰਮ੍ਰਿਤਸਰ ਪਹੁੰਚੇ ਹੋਏ ਹਨ ਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਬੱਸ ਸਟੈਂਡ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਬੱਸ ਸਟੈਂਡ ਦੀ ਸਾਫ਼ ਸਫ਼ਾਈ ਵੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਖੁਦ ਕੀਤੀ ਗਈ। ਇਸ ਦੌਰਾਨ ਬੱਸ ਸਟੈਂਡ ਦੇ ਬਾਹਰ ਤੋਂ ਚੱਲਣ ਵਾਲੀਆਂ ਪ੍ਰਾਈਵੇਟ ਬੱਸਾਂ ਜੋ ਕਿ ਅੰਮ੍ਰਿਤਸਰ ਤੋਂ ਦਿੱਲੀ ਅਤੇ ਅੰਮ੍ਰਿਤਸਰ ਤੋਂ ਜੰਮੂ ਕਟੜਾ ਨੂੰ ਚੱਲਣ ਵਾਲੀਆਂ ਬੱਸਾਂ ਦੇ ਵੀ ਕਾਗਜ਼ਾਤ ਚੈੱਕ ਕੀਤੇ ਗਏ, ਜਿਸ ਤੋਂ ਬਾਅਦ 15 ਦੇ ਕਰੀਬ ਬੱਸਾਂ ਦੇ ਚਲਾਨ ਵੀ ਕੀਤੇ ਗਏ। ਇਸ ਦੌਰਾਨ ਆਰਟੀਓ ਅਧਿਕਾਰੀਆਂ ਨੇ ਮੀਡੀਆ ਤੋਂ ਪੂਰੀ ਤਰੀਕੇ ਨਾਲ ਦੂਰੀ ਬਣਾਈ ਰੱਖੀ ਅਤੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਵੀ ਗੁਰੇਜ਼ ਕੀਤਾ।