ਖਰਾਬ ਹੋਏ ਨਰਮੇ ਦੀ ਫਸਲ ਦਾ ਮੁਆਵਜ਼ਾ ਲੈਣ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ - farmers
ਮਾਨਸਾ: ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ (pink worm) ਦੇ ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮਾਨਸਾ ਦੇ ਪਿੰਡ ਕੋਟ ਲੱਲੂ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪਿਛਲੇ ਦਿਨੀਂ ਮਾਲਵਾ ਖੇਤਰ ਦੇ ਵਿੱਚ ਨਰਮੇ ਦੀ ਫਸਲ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋ ਗਈ ਸੀ ਕਿਉਂਕਿ ਕਿਸਾਨਾਂ ਨੂੰ ਘਟੀਆ ਬੀਜ ਸਪਲਾਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਪਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਲਈ ਕੋਈ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਕਿਸਾਨਾਂ ਨੂੰ ਨਰਮੇ ਖ਼ਰਾਬੇ ਦਾ ਮੁਆਵਜ਼ਾ ਜਾਰੀ ਕਰੇ ਨਹੀਂ ਤਾਂ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।