ਕਿਸਾਨ ਮੋਰਚੇ ਵੱਲੋਂ ਦੁਕਾਨਦਾਰਾਂ ਦੇ ਹੱਕ 'ਚ ਵੱਡਾ ਐਲਾਨ - second lockdown in India news
ਜਲੰਧਰ: ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਦੁਕਾਨਾਂ ਬੰਦ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਅਵਾਜ਼ ਬੁਲੰਦ ਕਰਦਿਆਂ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹਣ, ਕਿਉਂਕਿ ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦਾ ਸਾਥ ਦੇ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਕਿ ਕੋਰੋਨਾ ਅਤੇ ਲੌਖ ਡਾਊਨ ਕਾਰਨ ਦੁਕਾਨਦਾਰ ਪਹਿਲਾਂ ਹੀ ਨੁਕਸਾਨ ਝੱਲ ਚੁੱਕੇ ਹਨ ਅਤੇ ਮੁੜ ਪਾਬੰਦੀਆਂ ਕਾਰਨ ਉਨ੍ਹਾਂ ਨੂੰ ਵੱਡਾ ਵਿੱਤੀ ਨੁਕਸਾਨ ਹੋਵੇਗਾ।