ਅਜ਼ਾਦੀ ਦਿਹਾੜੇ ਨੂੰ ਲੈਕੇ ਆਂਗਣਵਾੜੀ ਵਰਕਰਾਂ ਦਾ ਵੱਡਾ ਐਲਾਨ - ਸਰਕਾਰ ਨੂੰ ਚਿਤਾਵਨੀ
ਸ੍ਰੀ ਮੁਕਤਸਰ ਸਾਹਿਬ: ਸੀਟੂ ਆਂਗਣਵਾੜੀ ਯੂਨੀਅਨ ਦੇ ਵਰਕਰਾਂ ਵੱਲੋਂ ਡੀਸੀ ਕੰਪਲੈਕਸ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਥੇ ਹੀ ਵਰਕਰਾਂ ਦਾ ਕਹਿਣਾ ਸੀ ਕਿ ਰੋਸ ਪ੍ਰਦਰਸ਼ਨਾਂ ਜਿਵੇਂ ਭਾਰਤ ਛੱਡੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਉਸੇ ਤਰ੍ਹਾਂ ਹੀ ਉਨ੍ਹਾਂ ਦੇ ਵੱਲੋਂ ਗੱਦੀ ਛੱਡੋ ਜਾਂ ਮੰਗਾਂ ਮੰਨੋ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਪੂਰੇ ਦੇਸ਼ ਭਰ ਦੇ ਵਿੱਚ ਆਂਗਣਵਾੜੀ ਮੁਲਾਜ਼ਮ ਸੀਟੂ ਯੂਨੀਅਨ ਵੱਲੋਂ ਇਹ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀ ਆਂਗਣਬਾੜੀ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਉਨ੍ਹਾਂ ਦੇ ਵੱਲੋਂ ਪੂਰੇ ਦੇਸ਼ ਵਿੱਚ ਸੜਕਾਂ ‘ਤੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।