ਫਤਹਿਗੜ੍ਹ ਸਾਹਿਬ 'ਚ ਕਾਂਗਰਸ ਨੂੰ ਵੱਡਾ ਝਟਕਾ - ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ
ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੂੰ ਸੋਮਵਾਰ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਹਲਕਾ ਫਤਿਹਗੜ੍ਹ ਸਾਹਿਬ ਵਿੱਚ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਬੀਜੇਪੀ ਬਲਾਕ ਖੇੜਾ ਦੇ ਪ੍ਰਧਾਨ ਅਤੇ ਕਾਂਗਰਸੀ ਵਰਕਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਗਏ। ਇਸ ਮੌਕੇ ਬੀਜੇਪੀ ਅਤੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ, ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੇ ਸਾਥੀਆਂ ਸਮੇਤ ਜ਼ਿਆਦਾਤਰ ਕਰਕੇ ਮਿਹਨਤ ਕਰਨਗੇ।