ਗੁਰਦਾਸਪੁਰ 'ਚ ਕਾਂਗਰਸ ਨੂੰ ਵੱਡਾ ਝਟਕਾ - Congress in Gurdaspur
ਗੁਰਦਾਸਪੁਰ:ਹਲਕਾ ਕਦੀਆਂ ਦੇ ਪਿੰਡ ਕੋਟ ਸੰਤੋਖ ਵਿਚ ਅਕਾਲੀ ਦਲ (Akali Dal)ਦੇ ਜਥੇਬੰਦਕ ਸਕੱਤਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਅਤੇ ਇਸ ਦੌਰਾਨ ਬਹੁਤ ਸਾਰੇ ਪਰਿਵਾਰ (Family)ਅਕਾਲੀ ਦਲ ਵਿਚ ਸ਼ਾਮਿਲ ਹੋਏ।ਇਸ ਬਾਰੇ ਗੁਰਇਕਬਾਲ ਸਿੰਘ ਮਾਹਲ ਦਾ ਕਹਿਣਾ ਹੈ ਕਿ ਲੋਕ ਕਾਂਗਰਸ ਪਾਰਟੀ ਨੂੰ ਛੱਡੇ ਕੇ ਸੈਕੜਿਆ ਦੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ।ਉਨ੍ਹਾਂ ਨੇ ਕਾਂਗਰਸ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਉਹ ਸਿਰਫ ਗੱਲਾਂ ਮਾਰ ਸਕਦੇ ਹਨ ਪਰ 2022 ਦੀਆਂ ਚੋਣਾਂ ਨਹੀਂ ਜਿੱਤ ਸਕਦੇ।