ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ - ਗੁਰਦੁਆਰਾ ਬਖ਼ਸ਼ਿਸ਼ ਪ੍ਰਕਾਸ਼ ਕਵੀ ਰਾਜ ਬਾਬਾ ਧੰਨਾ ਸਿੰਘ
ਤਰਨਤਾਰਨ: ਨੌਸ਼ਹਿਰਾ ਪੰਨੂਆਂ ਦੇ ਚੌਧਰੀ ਵਾਲਾ ਦੇ ਗੁਰਦੁਆਰਾ ਬਖ਼ਸ਼ਿਸ਼ ਪ੍ਰਕਾਸ਼ ਕਵੀ ਰਾਜ ਬਾਬਾ ਧੰਨਾ ਸਿੰਘ ਜੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ 5 ਪਿਆਰਿਆਂ ਦੀ ਰਹਿਨੁਮਾਈ ਹੇਠ ਸਜਾਇਆ ਗਿਆ। ਇਸ ਉਪਰੰਤ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ, ਇਸ ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਹੁੰਮ ਹੁੰਮਾਂ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਨੌਸ਼ਹਿਰਾ ਪਨੂੰਆਂ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪੂਰਨ ਹੋਇਆ।