ਮੁਲਾਜ਼ਮਾਂ ਨੇ ਪੇ ਕਮਿਸ਼ਨ ਨੂੰ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ - demonstration since the Pay Commission
ਪਟਿਆਲਾ: ਪੀ.ਡਬਲਿਯੂ.ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ (Patiala) ਦੇ ਬੱਸ ਸਟੈਂਡ ਕੋਲ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ। ਇਸ ਤੋਂ ਕੈਪਟਨ ਦੇ ਮਹਿਲ ਵੱਲੋਂ ਨੂੰ ਰੋਸ ਮਾਰਚ ਕੱਢਿਆ। ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ। ਉਨ੍ਹਾਂ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕੀਤਾ ਜਾਵੇ। ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਖਾਲੀ ਆਸਾਮੀਆਂ ਨੂੰ ਜਲਦੀ ਭਰਿਆ ਜਾਵੇ।ਮੁਲਾਜ਼ਮ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕਰਾਂਗੇ।