ਅਕਾਲੀ ਦਲ ਤੇ ਆਪ ਕਿਉਂ ਹੋਏ ਆਹਮੋ ਸਾਹਮਣੇ ? - ਕਾਂਗਰਸ
ਗੁਰਦਾਸਪੁਰ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵੱਲੋਂ ਸੂਬੇ ਦੇ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਦਿਨ੍ਹਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦਾ ਜਬਰਦਸਤ ਵਿਰੋਧ ਕੀਤਾ ਗਿਆ। ਇਸਦੇ ਨਾਲ ਹੀ ਗੁਰਦਾਸਪੁਰ ਦੇ ਵਿੱਚ ਬਿਕਰਮ ਮਜੀਠੀਆ ਦਾ ਵੀ ਜਬਰਦਸਤ ਵਿਰੋਧ ਹੋਇਆ ਸੀ। ਇਸ ਵਿਰੋਧ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੱਲੋਂ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੀਆਂ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਅਜਿਹਾ ਕੀਤਾ ਗਿਆ ਹੈ। ਓਧਰ ਦੂਜੇ ਪਾਸੇ ਗੁਰਦਾਸਪੁਰ ਤੋਂ ਹੀ ਆਪ ਆਗੂ ਵੱਲੋਂ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ ਗਿਆ ਹੈ। ਆਪ ਆਗੂ ਸ਼ੇਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਦੇ ਹੋਏ ਇਸ ਵਿਰੋਧ ਨਾਲ ਕੋਈ ਵੀ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਵਿਰੋਧ ਕੀਤਾ ਜਾ ਰਿਹਾ ਹੈ।