ਕਰਜ਼ ਮੁਆਫ਼ੀ ਨੂੰ ਲੈਕੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ... - ਸਾਬਕਾ ਮੁੱਖ ਮੰਤਰੀ
ਸ੍ਰੀ ਮੁਕਤਸਰ ਸਾਹਿਬ : ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ 'ਚ ਚੋਣਾਂ ਨੂੰ ਲੈਕੇ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵਲੋਂ ਵੀ ਵੱਡੇ ਪੱਧਰ 'ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਆਉਂਦੀ ਹੈ ਤਾਂ ਸੂਬੇ ਦੇ ਕਿਸਾਨਾਂ ਦੇ ਕਰਜ਼ੇ 'ਤੇ ਲੌਕ ਮਾਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ਼ ਕੱਸਦਿਆਂ ਕਿਹਾ ਕਿ ਮੌਜੂਦਾ ਸਿਆਸਤ 'ਚ ਦਲ ਬਦਲੀਆਂ ਬਹੁਤ ਹੋ ਰਹੀਆਂ ਹਨ, ਜੋ ਨਹੀਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕੈਪਟਨ ਪਹਿਲਾਂ ਕਾਂਗਰਸ ਦਾ ਮੁੱਖ ਮੰਤਰੀ ਸੀ, ਹੁਣ ਉਹ ਭਾਜਪਾ ਨਾਲ ਗਠਜੋੜ ਕਰ ਗਿਆ ਹੈ।