ਪਠਾਨਕੋਟ: ਮਿੰਨੀ ਸਕੱਤਰੇਤ ਦੇ ਸਾਹਮਣੇ ਚੋਰਾਂ ਨੇ ਰਫੂਚੱਕਰ ਕੀਤਾ ਮੋਟਰ ਸਾਈਕਲ - ਮਿੰਨੀ ਸਕੱਤਰੇਤ
ਪਠਾਨਕੋਟ: ਸ਼ਹਿਰ ਵਿੱਚ ਬੀਤੀ ਰਾਤ ਮਿੰਨੀ ਸਕੱਤਰੇਤ ਦਫ਼ਤਰ ਦੇ ਸਾਹਮਣੇ ਚੋਰਾਂ ਨੇ ਮੋਟਰ ਸਾਈਕਲ ਚੋਰੀ ਕਰ ਲਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਹੋਰ ਜਾਣਕਾਰੀ ਦਿੰਦੇ ਹੋਏ ਐਸਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਕੋਲ ਮੋਟਰ ਸਾਈਕਲ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸੀਸੀਟੀਵੀ ਫੁਟੇਜ ਵੀ ਆਈ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।