Bikram Majithia Drug Case: ਨਵਜੋਤ ਸਿੱਧੂ ਨੂੰ ਖੁਸ਼ ਕਰਨ ਲਈ ਕਾਂਗਰਸ ਅਜਿਹਾ ਕਰ ਰਹੀ-ਰੋਜ਼ੀ ਬਰਕੰਦੀ - ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ
ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੱਲੋਂ ਬਿਕਰਮ ਮਜੀਠੀਆ ਦੇ ਹੱਕ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਡਰੱਗ ਕੇਸ ਨੂੰ ਲੈਕੇ ਮਜੀਠੀਆ ਖਿਲਾਫ਼ ਪਰਚੇ ਨੂੰ ਲੈਕੇ ਚੰਨੀ ਸਰਕਾਰ ਖਿਲਾਫ਼ ਭੜਾਸ ਕੱਢੀ ਗਈ। ਬਰਕੰਦੀ ਨੇ ਕਿਹਾ ਕਿ ਸਰਕਾਰ ਸਿਆਸੀ ਬਦਲਾਖੋਰੀ ਦੀ ਨੀਤੀ ਨਾਲ ਅਜਿਹਾ ਕੁਝ ਕਰ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਤੇ ਇਲਜ਼ਾਮ ਲਗਾਇਆ ਹੈ ਕਿ ਸਿਰਫ ਨਵਜੋਤ ਸਿੰਘ ਸਿੱਧੂ ਨੂੰ ਖੁਸ਼ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ’ਤੇ ਹੋਏ ਮਾਮਲੇ ’ਤੇ ਚਰਚਾ ਬਾਰੇ ਬੋਲਦਿਆਂ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਿੰਨ੍ਹਾਂ ਸਾਧਨਾਂ ਰਾਹੀਂ ਇਹ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਉਸਨੇ ਲੈਕੇ ਕਾਨੂੰਨੀ ਕਾਰਵਾਈ ਕਰਨਗੇ। ਲੁਧਿਆਣਾ ਬਲਾਸਟ ਨੂੰ ਲੈਕੇ ਉਨ੍ਹਾਂ ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ।