ਮਜੀਠੀਆ ਦੀ ਜਲਦ ਗ੍ਰਿਫਤਾਰੀ ਨੂੰ ਲੈਕੇ ਯੂਥ ਕਾਂਗਰਸ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ - early arrest of Majithia
ਫਰੀਦਕੋਟ: ਨਸ਼ੇ ਨੂੰ ਲੈਕੇ ਬਿਕਰਮ ਮਜੀਠੀਆ ਖਿਲਾਫ਼ ਦਰਜ ਪਰਚੇ (Bikram Majithia drug case) ਨੂੰ ਲੈਕੇ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ। ਵਿਰੋਧੀਆਂ ਪਾਰਟੀਆਂ ਵੱਲੋਂ ਮਜੀਠੀਆ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਮਜੀਠੀਆ ਨੂੰ ਜਲਦ ਗ੍ਰਿਫਤਾਰ ਕਰਨ ਨੂੰ ਲੈਕੇ (Demand for immediate arrest of Majithia) ਫਰੀਦਕੋਟ ਵਿੱਚ ਯੂਥ ਕਾਂਗਰਸ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀ ਨੌਜਵਾਨਾਂ ਵੱਲੋਂ ਮਜੀਠੀਆ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਯੂਥ ਕਾਂਗਰਸ ਆਗੂ ਬਲਕਰਨ ਸਿੰਘ ਵੱਲੋਂ ਮਜੀਠੀਆ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਅਤੇ ਪੰਜਾਬ ਦੀ ਨੌਜਵਾਨੀ ਪੀੜੀ ਨੂੰ ਚਿੱਟੇ ਵੱਲ ਧੱਕਣ ਦੇ ਇਲਜ਼ਾਮ ਲਗਾਏ। ਉਨ੍ਹਾਂ ਮਜੀਠੀਆ ਖਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।