ਹਲਕਾ ਅੰਮ੍ਰਿਤਸਰ ਈਸਟ ਤੋਂ ਉਮੀਦਵਾਰ ਬਿਕਰਮ ਮਜੀਠੀਆ ਨੇ ਭਰੀ ਨਾਮਜ਼ਦਗੀ
ਅੰਮ੍ਰਿਤਸਰ: ਬਿਕਰਮ ਸਿੰਘ ਮਜੀਠੀਆ ਨੇ ਤਹਿਸੀਲ ਕੰਪਲੈਕਸ ਮਜੀਠਾ ਵਿਖੇ ਹਲਕਾ ਅੰਮ੍ਰਿਤਸਰ ਈਸਟ ਤੋਂ ਬਤੌਰ ਉਮੀਦਵਾਰ ਕਾਗਜ਼ ਦਾਖਲ ਕਰ ਦਿੱਤੇ ਹਨ। ਇਸ ਸਮੇਂ ਮੀਡੀਆ ਨਾਲ ਗੱਲਬਾਤ ਦੌਰਾਨ ਮਜੀਠਾ ਤੋਂ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਉਨ੍ਹਾਂ ਨੂੰ ਮਾਣ ਮਿਲਦਾ ਰਿਹਾ ਹੈ ਅਤੇ ਉਹ ਇਹ ਸੀਟ ਭਾਰੀ ਬਹੁਮਤ ਨਾਲ ਜਿੱਤਣਗੇ। ਦੱਸਣਯੋਗ ਹੈ ਕਿ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਹਾਈਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਬੇਸ਼ਕ ਮਜੀਠਾ ਵਿੱਚ ਬਿਕਰਮ ਸਿੰਘ ਮਜੀਠੀਆ ਲੰਬੇ ਸਮੇਂ ਤੋਂ ਜਿੱਤ ਦੇ ਆ ਰਹੇ ਹਨ, ਪਰ ਇਸ ਵਾਰ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਹੋਣ ਜਾ ਰਿਹਾ ਬਿਕਰਮ ਮਜੀਠੀਆ ਦਾ ਇਹ ਚੋਣ ਮੁਕਾਬਲਾ ਕਾਫੀ ਦਿਲਚਸਪ ਰਹਿਣ ਵਾਲਾ ਹੈ।