ਬਿਕਰਮ ਮਜੀਠੀਆ ਨੇ ਵੇਰਕਾ ਦੀ ਚੋਣ ਮੁਹਿੰਮ ਨੂੰ ਦਿੱਤਾ ਹੁਲਾਰਾ, ਵਿਰੋਧੀ ਪਾਰਟੀਆਂ ਉੱਤੇ ਕੱਸੇ ਤੰਜ਼ - Amritsar News
ਅੰਮ੍ਰਿਤਸਰ: ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ਵਿਖੇ ਡਾ. ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸਾਬਕਾ ਕੈਬਨਿਟ ਵਜ਼ੀਰ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਵੱਲੋਂ ਪੁਤਲੀਘਰ ਵਿਖੇ ਚੋਣ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਿੱਤ ਨਵੀਆਂ ਚਾਲਾਂ ਚੱਲੀਆਂ ਗਈਆਂ ਹਨ, ਤਾਂ ਜੋ ਉਹ ਇਸ ਵਾਰ ਫਿਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰ ਸਕਣ। ਪਰ, ਪੰਜਾਬ ਦੇ ਲੋਕ ਕਾਂਗਰਸ ਦੇ ਲਾਰਿਆਂ ਤੋਂ ਜਾਣੂ ਹੋ ਚੁੱਕੇ ਹਨ। ਉਹ ਆ ਰਹੀਆ ਵਿਧਾਨ ਸਭਾ ਚੋਣਾਂ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਤਾਂ ਜੋ ਕਾਂਗਰਸ ਪਾਰਟੀ ਦਾ ਪੰਜਾਬ ਵਿੱਚੋਂ ਬਿਸਤਰਾ ਗੋਲ ਕਰ ਕੇ ਸੂਬੇ ਵਿੱਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਾਈ ਜਾ ਸਕੇ। ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 10 ਕਰੋੜ ਰੁਪਏ ਮਿਲਣੇ ਭ੍ਰਿਸ਼ਟਾਚਾਰ ਨੂੰ ਬੜਾਵਾ ਦੇਣ ਦੇ ਸੰਕੇਤ ਹਨ।