ਪੰਜਾਬ

punjab

ETV Bharat / videos

ਕਾਂਗਰਸ ਅਤੇ 'ਆਪ' ਆਪਸ ’ਚ ਮਿਲੇ ਹੋਏ ਹਨ- ਬਿਕਰਮ ਮਜੀਠੀਆ - Bikram Majithia

By

Published : Jun 22, 2021, 11:24 AM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦਿੱਤੀ ਗਈ ਹੈ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਉਹ ਇਸ ਮੁੱਦੇ ’ਤੇ ਕੇਸ ਦਰਜ ਕਰਵਾਉਣਗੇ। ਦੂਜੇ ਪਾਸੇ ਬਿਕਰਮ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਤੇ ਕਿਹਾ ਕਿ ਉਨ੍ਹਾਂ ਦਾ ਭਵਿੱਕ ਧੁੰਦਲਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਅਤੇ ਆਪ ਮਿਲ ਕੇ ਖੇਡ ਰਹੇ ਹਨ ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋ ਕੁੰਵਰ ਵਿਜੈ ਪ੍ਰਤਾਪ ਆਪ ’ਚ ਸ਼ਾਮਲ ਹੋਏ। ਕੁੰਵਰ ਵਿਜੇ ਪ੍ਰਤਾਪ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਅਤੇ ਉਸ ਦਾ ਨਾਰਕੋ ਟੈਸਟ ਵੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਸਿੱਖ ਚਿਹਰਾ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਜਿਸਦਾ ਅਰਥ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਨਹੀ ਬਣਾਇਆ ਜਾਵੇਗਾ।

ABOUT THE AUTHOR

...view details