ਸੰਤ ਕਰਤਾਰ ਸਿੰਘ ਖ਼ਾਲਸਾ ਦੀਆਂ ਸਿੱਖਿਆਵਾਂ 'ਤੇ ਚੱਲਣ ਨੌਜਵਾਨ: ਲੌਂਗੋਵਾਲ - Saint Kartar Singh Khalsa
ਤਰਨਤਾਰਨ: ਸੰਤ ਕਰਤਾਰ ਸਿੰਘ ਖ਼ਾਲਸਾ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਸ਼੍ਰੀ ਅੰਖਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੌਕੇ 'ਤੇ ਪਹੁੰਚੇ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦਿਨ ਨੂੰ ਸ਼ੁਭ ਦੱਸਿਆ ਅਤੇ ਸਿੱਖੀ ਲਈ ਸੰਤ ਕਰਤਾਰ ਸਿੰਘ ਵੱਲੋਂ ਕੀਤੇ ਗਏ ਕੰਮਾਂ ਨੂੰ ਯਾਦ ਕੀਤਾ। ਉਨ੍ਹਾਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵੀ ਸੰਤ ਕਰਤਾਰ ਸਿੰਘ ਖ਼ਾਲਸਾ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਵਧਾਇਆ ਜਾ ਸਕੇ।