ਭਾਜਪਾ ਨੇ ਫੂਕਿਆ ਪਾਕਿਸਤਾਨ ਦਾ ਪੁਤਲਾ - ਭਾਜਪਾ
ਜਲੰਧਰ: ਜਲੰਧਰ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਇਮਰਾਨ ਖ਼ਾਨ ਅਤੇ ਪਾਕਿਸਤਾਨ ਦਾ ਪੁਤਲਾ ਫੂਕਿਆ ਗਿਆ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਨੇ ਕਿਹਾ ਕਿ ਕੱਲ੍ਹ ਪਾਕਿਸਤਾਨ ਵਿੱਚ ਜੋ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਨ ਦੀ ਘਟਨਾ ਹੋਈ ਹੈ, ਉਸ ਦੀ ਭਾਰਤੀ ਜਨਤਾ ਪਾਰਟੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਪਾਕਿਸਤਾਨ ਵਿਖੇ ਤੋੜਨ ਦੇ ਮਾਮਲੇ ਵਿੱਚ ਪੰਜਾਬ ਦੇ ਹਰ ਸ਼ਹਿਰ ਵਿੱਚ ਭਾਜਪਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪਾਕਿਸਤਾਨ ਦਾ ਪੁਤਲਾ ਫੂਕ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਉਸ ਦਾ ਡਰ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਹੋਈ ਇਸ ਘਟਨਾ ਦੀ ਨਿਖੇਧੀ ਦੇ ਨਾਲ ਉਹ ਇਸ ਦੀ ਮੰਗ ਕਰਦੇ ਹਨ ਕਿ ਪਾਕਿਸਤਾਨ ਵਿੱਚ ਲੋਕੀਂ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਾਜ਼ ਆਉਣ ਕਿਉਂਕਿ ਹਿੰਦੁਸਤਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਕਦੀ ਬਰਦਾਸ਼ਤ ਨਹੀਂ ਕਰੇਗਾ।