ਭਾਜਪਾ ਵਰਕਰਾਂ ਨੇ ਅਮਨ ਅਰੋੜਾ ਦਾ ਮੰਡੀ ਗੋਬਿੰਦਗੜ੍ਹ 'ਚ ਸਾੜਿਆ ਪੁਤਲਾ - ਆਮ ਆਦਮੀ ਪਾਰਟੀ
ਮੰਡੀ ਗੋਬਿੰਦਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਆਵਾਰਾ ਪਸ਼ੂਆਂ ਨੂੰ ਬੁੱਚੜਖਾਨੇ ਵਿੱਚ ਭੇਜੇ ਜਾਣ 'ਤੇ ਦਿੱਤੇ ਗਏ ਬਿਆਨ ਦੇ ਖ਼ਿਲਾਫ਼ ਜ਼ਿਲ੍ਹਾ ਭਾਜਪਾ ਇਕਾਈ ਵੱਲੋਂ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅਮਨ ਅਰੋੜਾ ਦਾ ਪੁਤਲੇ ਵੀ ਸਾੜਿਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਅਤੇ ਸਾਬਕਾ ਕੈਬਨਿਟ ਮੰਤਰੀ ਡਾ ਹਰਬੰਸ ਲਾਲ ਨੇ ਅਮਨ ਅਰੋੜਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ।