ਨਾਗਰਿਕਤਾ ਕਾਨੂੰਨ ਵਿਰੁੱਧ ਦਿੱਤੇ ਬਿਆਨ ਨੂੰ ਲੈ ਕੇ ਭਾਜਪਾ ਨੇ ਸਾੜਿਆ ਕੈਪਟਨ ਦਾ ਪੁਤਲਾ - caa protest
ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਗੁਰਦਾਸਪੁਰ ਵਿੱਚ ਭਾਜਪਾ ਵੱਲੋਂ ਕੈਪਟਨ ਸਰਕਾਰ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਬਾਲਕਿਸ਼ਨ ਮਿੱਤਲ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਲੋਕਾਂ ਨਾਲ ਧੋਖਾ ਕੀਤਾ ਹੈ ਜੋ ਪਾਕਿਸਤਾਨ ਤੋਂ ਆ ਕੇ ਕਈ ਸਾਲਾਂ ਤੋਂ ਸੂਬੇ ਵਿੱਚ ਰਹਿ ਰਹੇ ਹਨ ਅਤੇ ਨਾਗਰਿਕਤਾ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸੂਬੇ ਵਿੱਚ ਇਸ ਕਾਨੂੰਨ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਜਿਸ ਨੂੰ ਲੈ ਕੇ ਭਾਜਪਾ ਵੱਲੋਂ ਸੂਬੇ ਭਰ ਵਿੱਚ ਕੈਪਟਨ ਦਾ ਵਿਰੋਧ ਕੀਤਾ ਜਾ ਰਿਹਾ ਹੈ।