ਪੰਜਾਬ

punjab

ETV Bharat / videos

ਗੁਰਦਾਸਪੁਰ ’ਚ ਭਾਜਪਾ ਆਗੂਆਂ ਨੇ ਕੇਜਰੀਵਾਲ ਦਾ ਸਾੜਿਆ ਪੁਤਲਾ - ਆਕਸੀਜਨ

By

Published : Jun 27, 2021, 8:27 AM IST

ਗੁਰਦਾਸਪੁਰ: ਦੇਸ਼ ਚ ਜਿੱਥੇ ਕੋਰੋਨਾ (Corona) ਕਾਰਨ ਲਗਾਤਾਰ ਮੌਤਾਂ ਹੋ ਰਹੀਆਂ ਹਨ ਉੱਥੇ ਹੀ ਇਸ ਨੂੰ ਲੈਕੇ ਸਿਆਸਤ ਵੀ ਭਾਰੀ ਹੈ। ਗੁਰਦਾਸਪੁਰ ਦੇ ਵਿੱਚ ਭਾਜਪਾ ਆਗੂਆਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਪੁਤਲਾ ਸਾੜ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਦਿੱਲੀ ਸਰਕਾਰ ਤੇ ਇਲਜ਼ਾਮ ਲਗਾਇਆ ਹੈ ਕਿ ਕੋਰੋਨਾ ਦੌਰਾਨ ਦਿੱਲੀ ਸਰਕਾਰ ਵੱਲੋਂ ਲੋੜ ਤੋਂ ਵੱਧ ਆਕਸੀਜਨ (Oxygen) ਲਈ ਗਈ ਹੈ ਕਿ ਜਿਸ ਕਾਰਨ ਬਾਕੀ ਸੂਬਿਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਤੇ ਬੋਲਦੇ ਹੋਏ ਭਾਜਪਾ ਯੂਥ ਮੋਰਚਾ ਦੇ ਆਗੂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਸਿਆਸਤ ਚਮਕਾਉਣ ਦੇ ਲਈ ਕੇਂਦਰ ਸਰਕਾਰ ਤੋਂ ਵੱਧ ਆਕਸੀਜਨ ਦੀ ਮੰਗ ਕੀਤੀ ਸੀ ਜਿਸ ਕਾਰਨ ਬਾਕੀ ਸੂਬੇ ਪ੍ਰਭਾਵਤ ਹੋਏ ਹਨ।

ABOUT THE AUTHOR

...view details