ਜਲੰਧਰ 'ਚ ਭਾਜਪਾ ਨੇ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ - ਮਾਮਲਾ ਦਰਜ
ਜਲੰਧਰ: ਅੱਜ ਇੱਥੋਂ ਦੇ ਕੰਪਨੀ ਬਾਗ਼ ਚੌਕ ਵਿਖੇ ਬੀਜੇਪੀ ਵਰਕਰਾਂ ਵੱਲੋਂ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੋ ਬਿੱਟੂ ਨੇ ਬਿਆਨ ਦਿੱਤੇ ਹਨ ਉਹ ਸਰਾਸਰ ਗਲਤ ਹਨ ਅਤੇ ਉਸ ਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਾਮੰਤਰੀ ਰਾਕੇਸ਼ ਰਾਠੌਰ ਭਾਰਤੀ ਜਨਤਾ ਪਾਰਟੀ ਜਲੰਧਰ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਅਮਰੀ ਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ 'ਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਰਵਨੀਤ ਬਿੱਟੂ ਦੇ ਖਿਲਾਫ਼ ਜੰਮ ਕੇ ਭੜਾਸ ਕੱਢੀ ਤੇ ਰਵਨੀਤ ਬਿੱਟੂ ਦੇ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ।