ਭਾਜਪਾ ਉਮੀਦਵਾਰਾਂ ’ਤੇ ਖੇਤੀਬਾੜੀ ਕਾਨੂੰਨ ਪੈ ਸਕਦੇ ਹਨ ਭਾਰੀ - ਖੇਤੀਬਾੜੀ ਕਾਨੂੰਨ
ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦੂਜੇ ਪਾਸੇ ਸੂਬੇ ਚ ਵੀ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਧਰ ਕੋਟਕਪੂਰਾ ਚੌਕ ਤੇ ਕਿਸਾਨਾ ਵੱਲੋਂ ਪ੍ਰਦਰਸ਼ਨ ਦੌਰਾਨ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਦੀਆਂ ਚੋਣਾਂ ਚ ਭਾਜਪਾ ਦੇ ਉਮੀਦਵਾਰਾਂ ਵੋਟ ਨਾ ਪਾਉਣ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਭਾਜਪਾ ਦੇ ਉਮੀਦਵਾਰ ਨਗਰ ਨਿਗਮ ਦੀਆਂ ਚੋਣਾਂ ਚ ਹਾਰ ਜਾਣਗੇ ਉਸ ਸਮੇਂ ਕੇਂਦਰ ਸਰਕਾਰ ਦੀਆਂ ਅੱਖਾਂ ਖੁੱਲਣਗੀਆਂ ਸ਼ਾਇਦ ਫਿਰ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇਗੀ।