117 ਵਾਰਡਾਂ 'ਚ ਮੁੜ ਚੋਣਾਂ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਭਾਜਪਾ ਵਫ਼ਦ - ਰਾਜਪਾਲ ਨਾਲ ਮੁਲਾਕਾਤ ਕਰੇਗਾ ਭਾਜਪਾ ਵਫ਼ਦ
ਚੰਡੀਗੜ੍ਹ:ਪੰਜਾਬ 'ਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਮਗਰ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਤੇ ਸ਼ਹਿਰਾਂ 'ਚ ਸਮੂਹਿਕ ਤੌਰ 'ਤੇ ਵਿਰੋਧੀ ਪਾਰਟੀਆਂ ਤੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ 'ਚ ਭਾਰੀ ਰੋਸ ਹੈ। ਇਸ ਨੂੰ ਲੈ ਕੇ ਭਾਜਪਾ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਬਾਰੇ ਦੱਸਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ 4 ਵਾਰ ਪੰਜਾਬ ਦੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰ ਕੇ ਸਮੱਸਿਆ ਦੱਸ ਚੁੱਕੇ ਹਾਂ,ਪਰ ਚੋਣ ਕਮਿਸ਼ਨ ਨਿਰਪੱਖ ਚੋਣਾਂ ਕਰਵਾਉਣ 'ਚ ਅਸਮਰਥਨ ਜ਼ਰ ਆ ਰਿਹਾ ਹੈ। ਇਸ ਦੇ ਚਲਦੇ ਹੁਣ ਭਾਜਪਾ ਦਾ ਵਫ਼ਦ ਪੰਜਾਬ ਦੇ ਰਾਪਜਪਾਲ ਨਾਲ ਮੁਲਾਕਾਤ ਕਰੇਗਾ ਤੇ ਉਨ੍ਹਾਂ ਨੂੰ ਸੂਬੇ ਦੀ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਜਾਣੂ ਕਰਵਾਏਗਾ ਤੇ ਸੂਬੇ ਦੇ ਵੱਖ-ਵੱਖ 117 ਵਾਰਡਾਂ 'ਚ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ।