ਭਾਜਪਾ ਨੇ ਆਮ ਆਦਮੀ ਪਾਰਟੀ ਦੇ ਵਧਾਇਕ ਅਮਨ ਅਰੋੜਾ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ - bjp
ਹੁਸ਼ਿਆਰਪੁਰ ਜ਼ਿਲ੍ਹਾ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੇ ਗਾਵਾਂ ਬਾਰੇ ਦਿੱਤੇ ਬਿਆਨ ਦਾ ਵਿਰੋਧ ਕਰਦੇ ਹੋਏ ਅਮਨ ਅਰੋੜਾ ਦਾ ਪੁਤਲਾ ਫੂਕਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤਿਕਸ਼ਨ ਸੂਦ ਨੇ ਕਿਹਾ ਅਮਨ ਅਰੋੜਾ ਨੇ ਇਹ ਬਿਆਨ ਸਸਤੀ ਸ਼ੋਰਤ ਲਈ ਦਿੱਤਾ ਹੈ। ਭਾਜਪਾ ਨੇ ਅਮਨ ਅਰੋੜਾ ਦੇ ਇਸ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਖ਼ਿਲਾਫ਼ ਧਰਾਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨਾ ਚਾਹੀਦਾ ਹੈ। ਇਸ ਮੌਕੇ ਭਾਜਪਾ ਵਰਕਰਾਂ ਨੇ ਅਮਨ ਅਰੋੜਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।