ਪੰਜਾਬ

punjab

ETV Bharat / videos

‘ਚੋਣਾਂ ਤੇ ਕਿਸਾਨਾਂ ਦੇ ਦਬਾਅ ਕਾਰਨ ਝੁਕੀ ਭਾਜਪਾ ਸਰਕਾਰ’ - bjp-govt-bows

By

Published : Nov 19, 2021, 1:52 PM IST

ਲੁਧਿਆਣਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਥੇ ਹੀ ਦੂਜੇ ਪਾਸੇ ਕਾਂਗਰਸੀ ਆਗੂਆਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਦੇਰ ਆਏ ਦਰੁਸਤ ਆਏ ਦੀ ਗੱਲ ਕਹੀ ਹੈ। ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਅਮਰ ਸਿੰਘ, ਇਕ ਸੀਨੀਅਰ ਆਗੂ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ ਉਸ ਕਾਰਨ ਹੀ ਖੇਤੀ ਕਾਨੂੰਨ ਵਾਪਸ ਲੈਣ ਦਾ ਮੋਦੀ ਸਰਕਾਰ ਨੇ ਫੈਸਲਾ ਲਿਆ, ਪਰ ਉਨ੍ਹਾਂ ਨੇ ਨਾਲ ਹੀ ਸਵਾਲ ਕੀਤੇ ਕਿ ਜੋ ਸੈਂਕੜੇ ਕਿਸਾਨ ਇਸ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਉਨ੍ਹਾਂ ਦਾ ਹਿਸਾਬ ਕੌਣ ਦੇਵੇਗਾ ਉਨ੍ਹਾਂ ਨੇ ਕਿਹਾ ਕਿ ਸਿਆਸਤ ਕਰਕੇ ਹੀ ਭਾਜਪਾ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿਉਂਕਿ ਚੋਣਾਂ ਨੇੜੇ ਨੇ ਜੇਕਰ ਉਨ੍ਹਾਂ ਨੂੰ ਕਿਸਾਨਾਂ ਨਾਲ ਕੋਈ ਹਮਦਰਦੀ ਹੁੰਦੀ ਤਾਂ ਇਹ ਕਾਨੂੰਨ ਪਾਸ ਕਰਨ ਤੋਂ ਬਾਅਦ ਜਿਵੇਂ ਹੀ ਕਿਸਾਨਾਂ ਦਾ ਵਿਰੋਧ ਹੋਇਆ ਸੀ ਉਸੇ ਵੇਲੇ ਰੱਦ ਕਰ ਦੇਣੇ ਚਾਹੀਦੇ ਸਨ।

ABOUT THE AUTHOR

...view details