ਬੀਜੇਪੀ ਸਰਕਾਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ 'ਤੇ ਤੁਲੀ : ਅਕਾਲੀ ਦਲ
ਹੁਸ਼ਿਆਰਪੁਰ: ਕੇਂਦਰ ਦੀ ਬੀਜੇਪੀ ਸਰਕਾਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦਾ ਹੱਥਕੰਡਾ ਅਪਣਾਅ ਰਹੀ ਹੈ। ਇਹ ਕਹਿਣਾ ਹੈ ਸਾਬਕਾ ਅਕਾਲੀ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਦਾ। ਜੋ ਗੜ੍ਹਸ਼ੰਕਰ ਵਿੱਖੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਭੁਲੇਵਾਲ ਰਾਠਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦਿੱਲੀ ਤੋਂ ਬਾਕੀ ਸੂਬਿਆਂ ਦੇ ਵਿੱਚ ਆਇਆ ਹੈ ਇਸਦਾ ਕਿਸਾਨੀ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ ਅਤੇ ਬੀਜੇਪੀ ਸਰਕਾਰ ਇਸ ਅੰਦੋਲਨ ਨੂੰ ਖਤਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਨੂੰ ਆਪਣੀ ਜ਼ਿਦ ਛੱਡਕੇ ਤਿੰਨ ਖੇਤੀਵਾੜੀ ਬਿਲਾਂ ਨੂੰ ਰੱਦ ਕਰ ਦੇਣਾ ਚਾਹੀਦਾ।